5 ਸਾਲ ਦੀ ਨਬਾਲਿਗ ਕੁੜੀ ਨਾਲ ਜ਼ਬਰ-ਜਨਾਹ ਦੇ ਇਲਜ਼ਾਮ 'ਚ ਮੁਲਜ਼ਮ ਕਾਬੂ, ਪੋਕਸੋ ਐਕਟ ਅਧੀਨ ਮਾਮਲਾ ਦਰਜ - ਹੁਸ਼ਿਆਰਪੁਰ
Published : Mar 1, 2024, 4:04 PM IST
ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਪੁਲਿਸ ਨੇ 5 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਇਲਜ਼ਾਮ ਵਿੱਚ ਇੱਕ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਾਹਿਲਪੁਰ ਦੇ ਇੰਚਾਰਜ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਇਆ ਕਿ ਉਹ ਇੱਕ ਮਹੀਨਾ ਪਹਿਲਾਂ ਨਸ਼ਾ ਛੁਡਾਊ ਸੈਂਟਰ ਵਿੱਚ ਜਾਣ ਤੋਂ ਪਹਿਲਾਂ ਆਪਣੀ 5 ਸਾਲ ਦੀ ਬੇਟੀ ਨੂੰ ਰਿਸ਼ਤੇਦਾਰ ਦੇ ਘਰ ਦੇਖਰੇਖ ਲਈ ਛੱਡ ਗਿਆ ਸੀ। ਜਦੋਂ ਉਹ ਵਾਪਿਸ ਪਰਤਿਆ ਤਾਂ ਉਸ ਦੀ ਬੇਟੀ ਨੇ ਦੱਸਿਆ ਕਿ ਰਿਸ਼ਤੇਦਾਰ ਨੇ ਉਸ ਨਾਲ ਕੁਕਰਮ ਕੀਤਾ ਹੈ। ਥਾਣਾ ਮਾਹਿਲਪੁਰ ਦੇ ਐੱਸਐੱਚਓ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਮੁਕੱਦਮਾ ਨੰਬਰ 33 ਆਈ ਪੀ ਸੀ ਧਾਰਾ ਤਹਿਤ 376 ਪੋਕੋਸ ਐਕਟ ਅਧੀਨ ਮਾਮਲਾ ਦਰਜ਼ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।