ਅੰਮ੍ਰਿਤਸਰ 'ਚ ਇੰਟਰ-ਸਟੇਟ ਗੈਰ ਕਾਨੂੰਨੀ ਹਥਿਆਰਾਂ ਦਾ ਧੰਦਾ ਕਰਨ ਵਾਲੇ ਮੁਲਜ਼ਮ ਕਾਬੂ, ਪੁਲਿਸ ਗੰਭੀਰਤਾ ਨਾਲ ਕਰ ਰਹੀ ਜਾਂਚ - illegal arms trade arrested - ILLEGAL ARMS TRADE ARRESTED
Published : Oct 3, 2024, 10:30 AM IST
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 32 ਬੋਰ ਦੇ ਤਿੰਨ ਪਿਸਤੌਲ ਅਤੇ 30 ਰੌਂਦ ਬਰਾਮਦ ਕੀਤੇ ਹਨ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਮੁਕੇਸ਼ ਕੁਮਾਰ ਉਰਫ਼ ਮੁੱਕੂ ਅਤੇ ਆਲਮੀਨ ਅੰਸਾਰੀ ਤੋਂ ਹਥਿਆਰ ਲੈ ਕੇ ਵੇਚਦੇ ਸਨ। ਪੁਲਿਸ ਨੇ ਮੁਲਜ਼ਮ ਮੁਕੇਸ਼ ਕੁਮਾਰ ਉਰਫ਼ ਆਲਮੀਨ ਅੰਸਾਰੀ ਨੂੰ ਅੰਮ੍ਰਿਤਸਰ ਦੇ ਰੇਲਵੇ ਕੁਆਟਰਾਂ ਨੇੜੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਹੰਮਦ ਅਕਬਰ, ਕਾਸਿਮ ਅਤੇ ਜਾਵੇਦ ਖਾਨ ਰਾਜਸਥਾਨ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਉਰਫ਼ ਮੁੱਕੂ ਨੂੰ ਗੋਲੀਆਂ ਅਤੇ ਨਾਜਾਇਜ਼ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।