ਇੱਥੇ ਕਰਵਾਇਆ ਜਾ ਰਿਹਾ ਹੈ 'ਮਾਨਸਿਕ ਸਿਹਤ ਜਾਗਰੂਕਤਾ' ਈਵੈਂਟ, ਅਦਾਕਾਰ ਗੁਰਪ੍ਰੀਤ ਘੁੱਗੀ ਵੀ ਹੋਣਗੇ ਸ਼ਾਮਿਲ - Gurpreet Ghuggi - GURPREET GHUGGI
Published : May 27, 2024, 2:43 PM IST
ਚੰਡੀਗੜ੍ਹ: ਖਰੜ-ਰੋਪੜ ਮੁੱਖ ਮਾਰਗ 'ਤੇ ਸਥਿਤ 'ਪ੍ਰਭ ਆਸਰਾ' ਵਿਖੇ 28 ਮਈ ਨੂੰ ਸ਼ਾਮ 5 ਵਜੇ ਤੋਂ ਮਾਨਸਿਕ ਸਿਹਤ ਜਾਗਰੂਕਤਾ ਈਵੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ 500 ਦੇ ਕਰੀਬ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀ ਹਾਜ਼ਰ ਹੋਣਗੇ। ਇਸ ਵਿੱਚ ਅਦਾਕਾਰ ਗੁਰਪ੍ਰੀਤ ਘੁੱਗੀ ਵੀ ਸ਼ਾਮਿਲ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਦੱਸਿਆ ਕਿ ਮਾਨਸਿਕ ਸਿਹਤ ਨਾਲ ਸੰਬੰਧੀ ਸਮੱਸਿਆ ਨੂੰ ਹਮੇਸ਼ਾ ਹੀ ਅਣਗੌਲੇ ਕੀਤਾ ਗਿਆ ਹੈ, ਇਸ ਉਤੇ ਖੁੱਲ੍ਹ ਕੇ ਗੱਲ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪ੍ਰਭ ਆਸਰਾ ਦੇ ਸੰਸਥਾਪਕ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਸਮੱਸਿਆਵਾਂ ਨਾਲ ਨਜਿੱਠਣ ਲਈ ਲੋੜੀਂਦੀ ਜਾਣਕਾਰੀ ਅਤੇ ਸਾਧਨ ਮੁਹੱਈਆ ਕਰਵਾਉਣਾ ਹੋਵੇਗਾ।