ਏਡੀਜੀਪੀ ਨੇ ਸਰਹੱਦੀ ਜ਼ਿਲ੍ਹੇ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - ADGP REVIEWS SECURITY ARRANGEMENTS
Published : Jan 23, 2025, 5:49 PM IST
ਪਠਾਨਕੋਟ: ਗਣਤੰਤਰ ਦਿਹਾੜੇ ਦੇ ਚੱਲਦੇ ਜਿਥੇ ਇੱਕ ਪਾਸੇ ਪੰਜਾਬ ਪੁਲਿਸ ਵਲੋਂ ਪਰੇਡ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਇਸ ਇਤਿਹਾਸਿਕ ਦਿਨ ਉੱਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਉਸ ਦੇ ਲਈ ਜ਼ਿਲ੍ਹੇ ਦੀਆਂ ਵੱਖੋਂ ਵੱਖ ਥਾਵਾਂ ਉੱਤੇ ਸਰਚ ਓਪਰੇਸ਼ਨ ਵੀ ਚਲਾਏ ਜਾ ਰਹੇ ਹਨ ਅਤੇ ਪਠਾਨਕੋਟ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਏਡੀਜੀਪੀ, ਐੱਮਐੱਫ ਫ਼ਾਰੁਖੀ ਵਲੋਂ ਪਠਾਨਕੋਟ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਏਡੀਜੀਪੀ ਨੇ ਕਿਹਾ ਕਿ ਗਣਤੰਤਰ ਦਿਹਾੜੇ ਨੂੰ ਵੇਖਦੇ ਹੋਏ ਸੂਬੇ ਭਰ ਵਿੱਚ ਉੱਚ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪਠਾਨਕੋਟ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਇੱਥੇ ਸੁਰਖੀਆਂ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।