ਐਕੂਆਇਰ ਕੀਤੀਆਂ ਜ਼ਮੀਨਾਂ ਤੋਂ ਕਬਜ਼ਾ ਛੁਡਵਾਉਣ ਲਈ ਪ੍ਰਸ਼ਾਸਨ ਅਧਿਕਾਰੀ ਤੇ ਕਿਸਾਨ ਹੋਏ ਆਹਮੋ-ਸਾਹਮਣੇ - ACQUIRED LANDS - ACQUIRED LANDS
Published : Aug 20, 2024, 7:20 PM IST
ਤਰਨਤਾਰਨ: ਤਰਨਤਾਰਨ ਦੇ ਪਿੰਡ ਧੂੰਦਾ ਦੇ ਨਜਦੀਕ ਜੰਮੂ ਕਟਰਾ ਹਾਈਵੇ ਐਕਸਪ੍ਰੈਸ ਦੀ ਜ਼ਮੀਨ ਐਕੂਆਇਰ ਕਰਨ ਆਏ ਪ੍ਰਸ਼ਾਸਨ ਅਧਿਕਾਰੀ ਅਤੇ ਕਿਸਾਨ ਆਮੋ ਸਾਹਮਣੇ ਹੋਏ ਹਨ। ਇਸ ਉਪਰੰਤ ਜਾਣਕਾਰੀ ਦਿੰਦੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਜ਼ਮੀਨ ਐਕੂਆਇਰ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇਵੇ ਨਹੀਂ ਤਾਂ ਉਹ ਇਹ ਜ਼ਮੀਨ ਐਕੂਆਇਰ ਨਹੀਂ ਕਰਨ ਦੇਣਗੇ। ਦੱਸ ਦਈਏ ਕਿ ਅੱਜ ਤੜਕਸਾਰ ਹੀ ਪ੍ਰਸ਼ਾਸਨ ਵੱਲੋਂ ਵੱਡੇ ਤਦਾਰ ਤੇ ਪੁਲਿਸ ਪ੍ਰਸ਼ਾਸਨ ਅਤੇ ਭਾਰੀ ਵਾਹਨ ਲਿਆ ਕੇ ਇਸ ਜ਼ਮੀਨ ਤੇ ਕਬਜ਼ਾ ਛੁਡਵਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਜਿਸ ਦਾ ਕਿਸਾਨਾਂ ਨੂੰ ਪਤਾ ਲੱਗ ਗਿਆ ਤਾਂ ਇਸ ਦਾ ਵੱਡੇ ਪੱਧਰ 'ਤੇ ਵਿਰੋਧ ਹੋਣਾ ਸ਼ੁਰੂ ਹੋਇਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ, ਜਿਨ੍ਹਾਂ ਕਿਸਾਨਾਂ ਵੱਲੋਂ ਮੁਆਵਜ਼ਾ ਲੈ ਲਿਆ ਗਿਆ ਹੈ। ਕੇਵਲ ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਹੀ ਬੁਰਜੀਆਂ ਲਗਾਈਆਂ ਜਾਣਗੀਆਂ।