ਪੰਜਾਬ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬਲਿਦਾਨ ਦਿਨ ਦਾ ਅੱਜ ਸ਼ਰਧਾਂਜਲੀ ਸਮਾਰੋਹ ਦਾ ਅਯੋਜਨ - Ajayan virtue function Beant Singh - AJAYAN VIRTUE FUNCTION BEANT SINGH
Published : Aug 30, 2024, 4:22 PM IST
ਅੰਮ੍ਰਿਤਸਰ: ਅੰਮ੍ਰਿਤਸਰ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਅੰਮ੍ਰਿਤਸਰ ਇਕਾਈ ਵੱਲੋਂ ਸਵ. ਬੇਅੰਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਬਲੀਦਾਨ ਦਿਨ ਸਬੰਧੀ ਸ਼ਰਧਾਂਜਲੀ ਸਮਾਰੋਹ ਦਾ ਅਯੋਜਨ ਸੰਗਠਨ ਦੇ ਦਫ਼ਤਰ ਮਕਬੂਲ ਰੋਡ ਵਿਖੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅੱਤਵਾਦ ਵਿਰੋਧੀ ਸੰਗਠਨ ਪੰਜਾਬ ਦੇ ਜਨਰਲ ਸਕੱਤਰ ਪਵਨ ਸੈਣੀ ਅਤੇ ਉਨ੍ਹਾਂ ਦੇ ਸਾਥੀ ਪਹੁੰਚੇ। ਆਏ ਹੋਏ ਸੰਗਠਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਬੇਅੰਤ ਸਿੰਘ ਜੀ ਦੀ ਤਸਵੀਰ ਉੱਪਰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਬੇਅੰਤ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ। ਆਏ ਹੋਏ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਪਵਨ ਸੈਣੀ ਨੇ ਕਿਹਾ ਕਿ ਬੇਅੰਤ ਸਿੰਘ ਜੀ ਨੇ ਪੜ੍ਹਾਈ ਪੂਰੀ ਕਰਨ ਉਪਰੰਤ ਫੌਜ ਵਿਚ ਸੇਵਾ ਨਿਭਾਈ। ਉਸ ਤੋਂ ਬਾਅਦ ਪਿੰਡ ਦੇ ਸਰਪੰਚ ਤੋਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ, ਉਨ੍ਹਾਂ ਨੇ ਉਸ ਵਕਤ ਪੰਜਾਬ ਦੀ ਵਾਗਡੋਰ ਸੰਭਾਲੀ ਜਦੋਂ ਅੱਤਵਾਦ ਦੀ ਹਨੇਰੀ ਚਲ ਰਹੀ ਸੀ। ਬੇਕਸੂਰ ਲੋਕਾਂ ਨੂੰ ਅਤੇ ਸੁਰੱਖਿਆ ਕਰਮਚਾਰੀਆ ਨੂੰ ਅੱਤਵਾਦੀਆਂ ਵੱਲੋਂ ਮਾਰਿਆ ਜਾ ਰਿਹਾ ਸੀ।