ਅੰਮ੍ਰਿਤਸਰ 'ਚ ਬਾਈਬਲ ਦੀ ਬੇਅਦਬੀ ਕਰਨ ਵਾਲਿਆਂ ਨੂੰ ਪੁਲਿਸ ਨੇ ਦੋ ਘੰਟਿਆਂ ਵਿੱਚ ਕੀਤਾ ਕਾਬੂ - Amritsar Bible Sacrilege Incident - AMRITSAR BIBLE SACRILEGE INCIDENT
Published : Jul 15, 2024, 5:12 PM IST
ਅੰਮ੍ਰਿਤਸਰ: ਪਿਛਲੇ ਦਿਨੀ ਅੰਮ੍ਰਿਤਸਰ ਦੇ ਪਿੰਡ ਮਾਧੋਕੇ ਦੇ ਵਿੱਚ ਕੁਝ ਨੌਜਵਾਨਾਂ ਵੱਲੋਂ ਕ੍ਰਿਸ਼ਚਨ ਭਾਈਚਾਰੇ ਦੇ ਧਾਰਮਿਕ ਗ੍ਰੰਥ ਬਾਈਬਲ ਨੂੰ ਸਾੜ ਕੇ ਉਸ ਦੀ ਬੇਅਦਬੀ ਕੀਤੀ ਗਈ ਸੀ, ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਇਸ ਮਾਮਲੇ ਦੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੇ ਵਿੱਚ ਐਸਪੀਡੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਵਿੱਚ ਦੋ ਪਰਿਵਾਰਾਂ ਵਿੱਚ ਆਪਸੀ ਰੰਜਿਸ਼ ਨੂੰ ਲੈ ਕੇ ਝੰਗੜਾ ਚੱਲਦਾ ਸੀ, ਇੱਕ ਪਰਿਵਾਰ ਦੇ ਦੋ ਮੁੰਡਿਆਂ ਵੱਲੋਂ ਇਸ ਘਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ, ਪੁਲਿਸ ਵੱਲੋਂ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।