ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 2 ਤਸਕਰਾਂ ਸਣੇ ਕਾਬੂ ਕੀਤੀ ਹੈਰੋਇਨ ਦੀ ਖੇਪ, ਪਾਕਿਸਤਾਨ ਤੋਂ ਮੰਗਵਾਇਆ ਨਸ਼ਾ - Drug Crisis punjab - DRUG CRISIS PUNJAB
Published : Jul 4, 2024, 11:42 AM IST
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਅਟਾਰੀ ਦੇ ਪਿੰਡ ਤੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜਂਸ ਦੀ ਟੀਮ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨਾਂ ਨੇ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਹੈਰੋਇਨ ਦੀ ਖੇਪ ਅਟਾਰੀ ਸਰਹਦੀ ਇਲਾਕੇ ਵਿੱਚ ਮੰਗਵਾਈ ਸੀ। ਉਹਨਾਂ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਹਨਾਂ ਨੂੰ ਕਾਬੂ ਕੀਤਾ ਹੈ ਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹਨਾਂ ਦੇ ਪਾਕਿਸਤਾਨ ਦੇ ਕਿਹੜੇ-ਕਿਹੜੇ ਤਸਕਰਾਂ ਦੇ ਨਾਲ ਸੰਬੰਧ ਹਨ। ਇਸ ਦੀ ਵੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਕਿ ਅੱਗੇ ਪੰਜਾਬ 'ਚ ਕਿੱਥੇ ਹੈਰੋਇਨ ਸਪਲਾਈ ਕਰਨ ਵਾਲੇ ਸਨ। ਉਹਨਾਂ ਕਿਹਾ ਕਿ ਅੱਜ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੱਥੋਂ ਇਹਨਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਰਿਮਾਂਡ ਦੇ ਨਾਲ ਹੋਰ ਵੀ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਇਹ ਮੋਬਾਈਲ ਦੀ ਲੋਕੇਸ਼ਨ 'ਤੇ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਤੇ ਉਥੋਂ ਲੈ ਕੇ ਅੱਗੇ ਸਪਲਾਈ ਕਰਦੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ।