ਪੰਜਾਬ

punjab

ETV Bharat / videos

ਅੰਮ੍ਰਿਤਸਰ ਪੁਲਿਸ ਦੀ ਗੁੰਡਾ ਅਨਸਰਾਂ ਖਿਲਾਫ ਕਾਰਵਾਈ ਜਾਰੀ, 315 ਬੋਰ ਦੇਸੀ ਕੱਟੇ ਸਮੇਤ ਇੱਕ ਮੁਲਜ਼ਮ ਕੀਤਾ ਗ੍ਰਿਫਤਾਰ - ONE ARRESTED WITH ILLEGAL WEAPON

By ETV Bharat Punjabi Team

Published : Jul 19, 2024, 10:10 AM IST

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਲਗਾਤਾਰ ਕਾਰਵਾਈ ਕਰਦਿਆਂ ਨਸ਼ੇ ਅਤੇ ਨਜਾਇਜ਼ ਹਥਿਆਰਾਂ ਸਮੇਤ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਪਾਰਟੀ ਵੱਲੋਂ ਇੱਕ ਕਥਿਤ ਮੁਲਜ਼ਮ ਨੂੰ ਦੇਸੀ ਕੱਟਾ ਅਤੇ ਰਾਊਂਡ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਚਓ ਬਿਆਸ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਨਾਕੇਬੰਦੀ ਦੌਰਾਨ ਕਥਿਤ ਮੁਲਜ਼ਮ ਜੋਤ ਸਿੰਘ ਉਰਫ ਰਵੀ ਪੁੱਤਰ ਜਸਬੀਰ ਸਿੰਘ ਵਾਸੀ ਬਿਆਸ ਨੂੰ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਜਿੰਦਾ ਰਾਉਂਦ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਕਥਿਤ ਮੁਲਜਮ ਦੇ ਖਿਲਾਫ ਮੁਕਦਮਾ ਨੰਬਰ 126 ਜੁਰਮ 25,54,59 ਅਸਲਾ ਐਕਟ ਦੇ ਤਹਿਤ ਥਾਣਾ ਬਿਆਸ ਦੇ ਵਿੱਚ ਦਰਜ ਰਜਿਸਟਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਮੁਲਜਮ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਇਸ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਅਨਸਰਾਂ ਨੂੰ ਕਾਬੂ ਕਰਨਾ ਅਤੇ ਬਣਦੀ ਸਜ਼ਾ ਦੇਣਾ ਲਾਜ਼ਮੀ ਹੈ।

ABOUT THE AUTHOR

...view details