ਅੰਮ੍ਰਿਤਸਰ ਪੁਲਿਸ ਨੇ 1 ਹਜ਼ਾਰ 20 ਗੱਟੂ (ਚਾਈਨਾਂ ਡੋਰ) ਕੰਟੇਨਰ ਸਮੇਤ 2 ਲੋਕਾਂ ਨੂੰ ਕੀਤਾ ਕਾਬੂ - CONTAINERS OF CHINESE DOOR
Published : Dec 25, 2024, 10:45 PM IST
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਉੱਤੇ ਮਾੜੇ ਅੰਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਪਬੰਦੀ ਸ਼ੁਦਾ ਸਚਾਈਨਾਂ ਡੋਰ ਵੇਚਣ ਵਾਲਿਆ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਰੀ ਹੈ। ਇਸ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾਂ ਦੇ ਅਧਾਰ ਉੱਤੇ ਕਾਰਵਾਈ ਕਰਦੇ ਹੋਏ ਦੋ ਲੋਕਾਂ ਨੂੰ 1 ਹਜ਼ਾਰ 20 ਚਾਈਨਾ ਡੋਰ ਦੇ ਗੱਟੂਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਇਹਨਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਇਹ ਚਾਈਨਾ ਡੋਰ ਵਾਲੇ ਗੱਟੂ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਦੇ ਸੀ