ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਕਾਬੂ ਤੇ 2 ਦੀ ਭਾਲ - FOUR MEMBERS ARRESTED
Published : Dec 31, 2024, 6:10 PM IST
ਬਠਿੰਡਾ: ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਭੋਲੇ ਭਾਲੇ ਲੋਕਾਂ ਨੂੰ ਹਨੀ ਟ੍ਰੈਪ ਵਿੱਚ ਫਸਾ ਕੇ ਵੀਡੀਓ ਬਣਾ ਲੁੱਟ ਖੋਹਾਂ ਕਰਨ ਵਾਲੇ ਪਤੀ ਪਤਨੀ ਸਮੇਤ ਚਾਰ ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਦੋ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਾਸ ਰਾਜਸਥਾਨ ਦੇ ਰਹਿਣ ਵਾਲੇ ਗੋਰਖਾ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਰੇਲਵੇ ਸਟੇਸ਼ਨ ਤੇ ਛੱਡਣ ਆਇਆ ਸੀ। ਇਸ ਦੌਰਾਨ ਐਕਟਵਾ 'ਤੇ ਆਈਆਂ ਦੋ ਔਰਤਾਂ ਵੱਲੋਂ ਉਸ ਨੂੰ ਗੱਲਾਂ ਵਿੱਚ ਲਗਾ ਕੇ ਲਜਾਇਆ ਗਿਆ ਤੇ ਉਸ ਦੀ ਅਲਫ ਨੰਗਾ ਕਰਕੇ ਵੀਡੀਓ ਬਣਾ ਗਈ ਅਤੇ ਬਲੈਕਮੇਲ ਕੀਤਾ ਗਿਆ ਅਤੇ ਉਸਦਾ ਏਟੀਐਮ ਲੈ ਕੇ ਉਸ ਦੇ ਖਾਤੇ ਵਿੱਚੋਂ ਪੈਸੇ ਕਢਵਾਏ ਗਏ ਗੋਰਖਾ ਰਾਮ ਦੀ ਸ਼ਿਕਾਇਤ 'ਤੇ ਉਨ੍ਹਾਂ ਵੱਲੋਂ ਪਤੀ ਪਤਨੀ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਦੋ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।