ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ - MUNICIPAL CORPORATION ELECTIONS
Published : 16 hours ago
ਅੰਮ੍ਰਿਤਸਰ: ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਵੱਡੇ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਜਾਂ ਜਾਇਜ਼ਾ ਲਿਆ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੀਆਂ ਚੋਣਾਂ ਬੜੇ ਹੀ ਅਮਨ ਸ਼ਾਂਤੀ ਦੇ ਨਾਲ ਕਰਵਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ 2600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਜੋ ਜਿਆਦਾ ਸੰਵੇਦਨਸ਼ੀਲ ਇਲਾਕੇ ਹਨ, ਜਿੱਥੇ ਸਰੁੱਖਿਆ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿਸੇ ਵੀ ਤਰੀਕੇ ਦੀ ਕੋਈ ਅਣਸਖਾਵੀ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਉਹਨਾਂ ਕਿਹਾ ਕਿ ਲੋਕ ਆਪਣੇ ਘਰਾਂ ਤੋਂ ਨਿਕਲ ਕੇ ਵੋਟ ਕਰ ਰਹੇ ਹਨ ਅਤੇ ਚੰਗੀ ਪੋਲਿੰਗ ਹੋ ਰਹੀ ਹੈ।