ਨਵੇਂ ਸਾਲ ਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਦੌਰਾਨ 1 ਨੌਜਵਾਨ ਕਾਬੂ, 4 ਪਿਸਤੌਲ ਤੇ 14 ਜਿੰਦਾ ਰੌਂਦ ਬਰਾਮਦ - AMRITSAR RAILWAY POLICE CHECKING
Published : Dec 14, 2024, 8:00 PM IST
ਅੰਮ੍ਰਿਤਸਰ: ਅੰਮ੍ਰਿਤਸਰ ਮਾਣਯੋਗ ਪੁਲਿਸ ਡੀਜੀਪੀ ਦੀ ਹਿਦਾਇਤਾਂ 'ਤੇ ਚੱਲਦੀ ਮਾੜੇ ਅੰਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਰੇਲਵੇ ਜੀਆਰਪੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਦੌਰਾਨੇ ਰੇਲਵੇ ਸਟੇਸ਼ਨ ਵਿਖੇ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਜਿਸ ਕੋਲੋਂ ਚਾਰ ਪਿਸਤੌਲ ਅਤੇ 14 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰੇਲਵੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਕਿਹਾ ਕਿ ਨਵਾਂ ਸਾਲ ਤੇ ਕ੍ਰਿਸਮਸ ਦੇ ਤਿਊਹਾਰ ਨੂੰ ਲੈ ਕੇ ਸਾਡੇ ਰੇਲਵੇ ਪੁਲਿਸ ਨੂੰ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।