ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ,ਦੋ ਡਰੋਨ ਤੇ ਹੈਰੋਇਨ ਕੀਤੀ ਬਰਾਮਦ - AMRITSAR RURAL POLICE
Published : Jan 3, 2025, 1:50 PM IST
ਅੰਮ੍ਰਿਤਸਰ : ਮਾੜੇ ਅਨਸਰਾਂ 'ਤੇ ਠੱਲ੍ਹ ਪਾਉਂਦੀ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਦਰਅਸਲ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਦੀ ਪੁਲਿਸ ਨੂੰ ਨੇ ਸਰਚ ਆਪਰੇਸ਼ਨ ਦੇ ਦੌਰਾਨ ਦੋ ਡਰੋਨ ਅਤੇ ਨਾਲ ਹੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਮੌਕੇ ਥਾਣਾ ਘਰਿੰਡਾ ਦੇ ਪੁਲਿਸ ਅਧਿਕਾਰੀ ਅਮਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਪੁਲਿਸ ਪਾਰਟੀ ਵੱਲੋਂ ਸਰਚ ਆਪਰੇਸ਼ਨ ਦੇ ਦੌਰਾਨ ਸਰਹਦ ਦੇ ਨੇੜੇਓ ਦੋ ਡਰੋਨ ਅਤੇ ਨਾਲ ਹੀਰੋਇਨ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਉਹਨਾਂ ਕਿਹਾ ਕਿ ਮਾੜੇ ਅੰਨਸਰਾਂ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਲਈ ਜੋ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਰੋਧੀ ਲੋਕਾਂ ਵੱਲੋਂ ਸਰਹੱਦ ਪਾਰ ਤੋਂ ਡਰੋਨ ਦੇ ਰਾਹੀਂ ਨਸ਼ੇ ਦੀ ਖੇਪ ਨੂੰ ਮੰਗਵਾਇਆ ਗਿਆ ਸੀ, ਜਿਸਦਾ ਨੈੱਟਵਰਕ ਸਾਡੇ ਵੱਲੋਂ ਤੋੜਿਆ ਗਿਆ ਹੈ ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਡਰੋਨ ਅਤੇ ਹੈਰੋਇਨ ਕਿਸ ਨੇ ਮੰਗਵਾਈ ਸੀ। ਇਸ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।