ਪੈਸਿਆਂ ਦੇ ਲੈਣ ਦੇਣ ਦੇ ਚੱਲਦੇ ਅੱਠ ਸਾਲਾ ਬੱਚੇ ਦੇ ਮਾਰੀ ਗੋਲੀ, ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ - ਅੰਮ੍ਰਿਤਸਰ ਦੀ ਖਬਰ
Published : Mar 3, 2024, 3:34 PM IST
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਥੇ ਹੀ ਅੱਜ ਇਲਾਕ ਅੰਮ੍ਰਿਤਸਰ ਦੇ ਇਲਾਕਾ ਬਾਸਰਕੇ ਭੈਣੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਕਿਸੇ ਦੇ ਪੈਸੇ ਦੇਣੇ ਸਨ ਤੇ ਉਸ ਵਿਅਕਤੀ ਵੱਲੋਂ ਘਰ ਵਿੱਚ ਵੜ ਕੇ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ। ਜਿਸ ਦੇ ਚਲਦੇ ਘਰ ਦੇ ਮਾਲਿਕ ਦੇ ਇੱਕ ਅੱਠ ਸਾਲਾ ਬੱਚੇ ਦੇ ਲੱਤ ਵਿੱਚ ਗੋਲੀ ਵੱਜ ਗਈ ਅਤੇ ਬੱਚਾ ਗੰਭੀਰ ਰੂਪ ਜਖਮੀ ਹੋ ਗਿਆ। ਇਸ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੱਚੇ ਦੇ ਪਿਤਾ ਨੇ ਕਿਸੇ ਦੇ ਪੈਸੇ ਦੇਣੇ ਸਨ ਤੇ ਉਸ ਨੂੰ ਕਿਹਾ ਸੀ ਕਿ ਦੋ ਤਿੰਨ ਦਿਨ ਤੱਕ ਤੁਹਾਡੇ ਪੈਸੇ ਮਿਲ ਜਾਣਗੇ। ਪਰ ਉਸ ਵਿਅਕਤੀ ਵੱਲੋਂ ਆਪਣੇ ਨਾਲ ਚਾਰ ਸਾਥੀਆਂ ਨੂੰ ਹੋਰ ਲਿਆ ਕੇ ਘਰ ਵਿੱਚ ਅੰਨੇਵਾਹ ਗੋਲੀਆਂ ਚਲਾਈਆਂ। ਉਹਨਾਂ ਕਿਹਾ ਕਿ ਮੌਕੇ ਤੋਂ ਹੀ ਇਲਾਕੇ ਦੇ ਲੋਕਾਂ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਬਾਕੀ ਉਸ ਦੇ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਉੱਥੇ ਹੀ ਪੀੜਿਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕੀਤਾ ਜਾਵੇ।