ਪੰਜਾਬ

punjab

ETV Bharat / videos

ਲਾਇਸੰਸੀ ਪਿਸਤੌਲ 'ਚੋਂ ਗੋਲੀ ਚੱਲਣ ਨਾਲ ਬਜ਼ੁਰਗ ਦੀ ਮੌਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

By ETV Bharat Punjabi Team

Published : Feb 15, 2024, 12:31 PM IST

ਜੰਡਿਆਲਾ ਗੁਰੂ ਸ਼ਹਿਰ ਦੀ ਜੋਤੀਸਰ ਕਲੋਨੀ ਵਿਖੇ ਇੱਕ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ ਹੈ। ਪੁਲਿਸ ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਤੋਂ ਸੇਵਾ ਮੁਕਤ ਹੋਏ ਕੁਲਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੀ ਲਾਇਸੰਸੀ ਪਿਸਟਲ 32 ਬੋਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ । ਪਰਿਵਾਰ ਦੇ ਬਿਆਨਾਂ ਮੁਤਾਬਿਕ ਪਿਸਤੌਲ ਦੀ ਸਫ਼ਾਈ ਕਰਨ ਸਮੇਂ ਅਚਾਨਕ ਚੱਲੀ ਗੋਲੀ ਨਾਲ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਨੇ 174 ਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ । ਪੁਲਿਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 



 

ABOUT THE AUTHOR

...view details