ਪੰਜਾਬ ਵਿੱਚ ਇੱਕ ਹੋਰ ਪਾਕਿ ਡਰੋਨ ਬਰਾਮਦ, ਪੁਲਿਸ ਨੇ ਲਿਆ ਕਬਜ਼ੇ 'ਚ - Another Pakistani drone recovered - ANOTHER PAKISTANI DRONE RECOVERED
Published : Mar 23, 2024, 2:03 PM IST
ਤਰਨਤਾਰਨ: ਪਾਕਿਸਤਾਨ ਲਗਾਤਾਰ ਨਾਪਾਕ ਹਰਕਤਾਂ ਕਰ ਰਿਹਾ ਹੈ। ਪਾਕਿਸਤਾਨ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ, ਜਿਸ ਦੇ ਲਈ ਡਰੋਨ ਦੀ ਵਰਤੋਂ ਆਏ ਦਿਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਅੱਜ (23 ਮਾਰਚ) ਇੱਕ ਵਾਰ ਫਿਰ ਖੇਮਕਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਡਰੋਨ ਬਰਾਮਦ ਹੋਇਆ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਡੀਐਸਪੀ ਪ੍ਰੀਤਇੰਦਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਕੱਲ੍ਹ ਇੱਕ ਡੀਜੀਆਈ ਮੈਟਰੀਕ ਚਾਈਨਾ ਡਰੋਨ ਦੀ ਹਲਚਲ ਦੇ ਸੰਕੇਤ ਮਿਲੇ ਸਨ, ਜਿਸਦੇ ਚੱਲਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਫੋਰਸ ਵੱਲੋਂ ਇੱਕ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ।