ਪੰਜਾਬ

punjab

ETV Bharat / videos

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਮੀਡੀਆ ਤੋਂ ਬਣਾਈ ਦੂਰੀ - Sunita Kejriwal bowed down - SUNITA KEJRIWAL BOWED DOWN

By ETV Bharat Punjabi Team

Published : May 28, 2024, 7:04 AM IST

ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਵਿੱਚ ਮੱਥਾ ਟੇਕਣ ਪਹੁੰਚੇ। ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਰਿਕਰਮਾ ਕਰਕੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਫਿਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇੱਕ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਸ ਨੂੰ ਲੈ ਕੇ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਹੁਣ ਪ੍ਰਚਾਰ ਕੀਤਾ ਜਾ ਰਿਹਾ ਅਤੇ ਇਸ ਚੋਣ ਪ੍ਰਚਾਰ ਦੇ ਵਿੱਚ ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਚੋਣ ਪ੍ਰਚਾਰਕ ਹਨ ਅਤੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ। ਦਰਬਾਰ ਸਾਹਿਬ ਤੋਂ ਬਾਹਰ ਆਉਂਦੇ ਸਮੇਂ ਸੁਨੀਤਾ ਕੇਜਰੀਵਾਲ ਵੱਲੋਂ ਪੱਤਰਕਾਰਾਂ ਨਾਲ ਪੂਰੀ ਤਰੀਕੇ ਦੂਰੀ ਬਣਾ ਕੇ ਰੱਖੀ ਗਈ। 

 

ABOUT THE AUTHOR

...view details