ਮੰਡੀ ਗੋਬਿੰਦਗੜ੍ਹ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - Vishal Nagar Kirtan - VISHAL NAGAR KIRTAN
Published : Sep 9, 2024, 10:09 AM IST
ਫਤਹਿਗੜ੍ਹ ਸਾਹਿਬ : ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਛੇਵੀਂ ਪਾਤਸਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਗੁਰਦੁਆਰਾ ਪਾਤਸਾਹੀ ਛੇਵੀਂ ਤੋਂ ਧਨ ਧਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜਯੋਤੀ ਜੋਤ ਅਤੇ ਧਨ ਧਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਸਾਢੇ 400 ਸਾਲਾਂ ਗੁਰਤਾਗੱਦੀ ਸ਼ਤਾਬਦੀ ਦੇ ਸਬੰਧ ਵਿੱਚ ਐਸ.ਜੀ.ਪੀ.ਸੀ ਅਤੇ ਸ਼੍ਰੋਮਣੀ ਮੀਰੀ ਪੀਰੀ ਆਗਮਨ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਇਆ ਗਿਆ। ਇਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ ਸੀ, ਜਿਸ ਦੀ ਰਹਿਨੁਮਾਈ ਪੰਜ ਪਿਆਰਿਆਂ ਨੇ ਕੀਤੀ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।