ਤਰਨਤਾਰਨ ਵਿਖੇ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ,ਸਿਵਲ ਹਸਪਤਾਲ ਅੱਗੇ ਦਿੱਤਾ ਧਰਨਾ - ASHA WORKERS PROTEST - ASHA WORKERS PROTEST
Published : Jun 28, 2024, 3:27 PM IST
ਤਰਨ ਤਾਰਨ ਸਿਵਲ ਹਸਪਤਾਲ ਵਿਖੇ ਅੱਜ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀਅਂ ਵੱਖ-ਵੱਖ ਮੰਗਾਂ ਨੂੰ ਲੈਕੇ ਪਿੱਟ ਸਿਆਪਾ ਕੀਤਾ ਗਿਆ। ਜ਼ਿਲ੍ਹਾ ਸਿਵਲ ਹਸਪਤਾਲ ਬਾਹਰ ਧਰਨਾ ਦਿੰਦਿਆਂ ਆਸ਼ਾ ਵਰਕਰਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਕੋਈ ਵੀ ਵਾਅਦਾ ਹੁਣ ਤੱਕ ਵਫਾ ਨਹੀਂ ਹੋਇਆ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਮਾਣ ਭੱਤਾ ਦੁੱਗਣਾ ਕਰਨ ਵੱਖ-ਵੱਖ ਕੰਮਾਂ ਲਈ ਦਿੱਤੀ ਜਾਂਦੀ ਰਾਸ਼ੀ ਵਿੱਚ ਵਾਧਾ ਕਰਨ ਅਤੇ ਸਰਕਾਰ ਵੱਲੋਂ 58 ਸਾਲ ਦੀ ਉਮਰ ਤੋਂ ਬਾਅਦ ਆਸ਼ਾ ਵਰਕਰਾਂ ਨੂੰ ਸੇਵਾ ਮੁਕਤ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਸੇਵਾ ਮੁਕਤੀ ਉਮਰ 65 ਸਾਲ ਅਤੇ 5 ਲੱਖ ਰੁਪਏ ਮਾਣਭੱਤੇ ਤੋਂ ਇਲਾਵਾ 10 ਹਜ਼ਾਰ ਰੁਪਏ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ।