ਚੋਣ ਪ੍ਰਚਾਰ 'ਤੇ ਪਾਬੰਦੀ, ਮੋਗਾ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਕੀਤੀ ਅਹਿਮ ਅਪੀਲ - Lok sabha election punjab
Published : May 31, 2024, 11:05 AM IST
ਮੋਗਾ: ਭਲਕੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਗਾ ਦੇ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖੀ ਜਾਵੇ, ਕਾਨੂੰਨ ਦੀ ਪਾਲਣਾ ਕੀਤੀ ਜਾਵੇ। ਉਹਨਾਂ ਕਿਹਾ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਹੀ ਪ੍ਰਚਾਰ ਬੰਦ ਹੋ ਚੁੱਕਿਆ ਹੈ ਅਤੇ ਜੇਕਰ ਕਿਸੇ ਨੇ ਪ੍ਰਚਾਰ ਕਰਨਾ ਹੈ ਤਾਂ ਉਹ ਸ਼ਾਂਤ ਮਈ ਢੰਗ ਨਾਲ ਜਾ ਕੇ ਪ੍ਰਚਾਰ ਕਰ ਸਕਦਾ ਹੈ ਪਰ ਉਸ ਦੇ ਕੋਲ ਪ੍ਰਸ਼ਾਸਨ ਦੀ ਇਜਾਜ਼ਤ ਹੋਣੀ ਜ਼ਰੂਰੀ ਹੈ। ਨਾਲ ਹੀ ਉਹਨਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ਉਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ਉਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ਉਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ,ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ਉੱਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ ਵਿੱਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।