ਬਰਨਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਕੀਤਾ ਐਕਸ਼ਨ, 1.37 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕੀਤਾ ਕਾਬੂ - police arrested a smuggler - POLICE ARRESTED A SMUGGLER
Published : Jul 10, 2024, 4:44 PM IST
ਬਰਨਾਲਾ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੀ ਪਿਕਅੱਪ ਗੱਡੀ ਵਿੱਚੋਂ 1 ਲੱਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਨਸਿਆਂ ਸਬੰਧੀ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਸੂਚਨਾ ਮਿਲੀ ਸੀ ਕਿ ਸਿਵ ਰਾਜ ਵਾਸੀ ਪਟਿਆਲਾ ਬਰਨਾਲਾ ਜਿਲ੍ਹੇ ਵਿੱਚ ਨਸ਼ਾ ਤਸਕਰੀ ਕਰਦਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਇਸ ਵਿਅਕਤੀ ਸਬੰਧੀ ਕਾਰਵਾਈ ਆਰੰਭ ਕਰਦਿਆਂ ਇੱਕ ਕੇਸ ਥਾਣਾ ਧਨੌਲਾ ਵਿਖੇ ਦਰਜ਼ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਤੋਂ ਬਰਾਮਦ ਕੀਤੀ ਇੱਕ ਪਿਕਅੱਪ ਗੱਡੀ ਵਿੱਚੋਂ 1 ਲੱਖ 37 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।