ਭਾਨਾ ਸਿੱਧੂ ਦੀ ਰਿਹਾਈ ਲਈ ਡਟੀਆਂ ਜਥੇਬੰਦੀਆਂ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ - ਭਾਨਾ ਸਿੱਧੂ ਦੀ ਰਿਹਾਈ
Published : Feb 3, 2024, 5:26 PM IST
ਲੁਧਿਆਣਾ : ਸ਼ੋਸ਼ਲ ਵਰਕਰ ਭਾਨਾ ਸਿੱਧੂ ਖਿਲਾਫ ਲਗਾਤਾਰ ਕੇਸ ਦਰਜ ਕਰਕੇ ਜੇਲ੍ਹ ਅੰਦਰ ਰੱਖਣ ਖਿਲਾਫ ਜਥੇਬੰਦੀਆਂ ਇਕੱਠੀਆਂ ਹੋ ਗਈਆਂ ਹਨ। ਸਿਆਸੀ ਦਲ ਵੀ ਪੰਜਾਬ ਸਰਕਾਰ ਨੂੰ ਘੇਰਨ ਲਈ ਭਾਨਾ ਸਿੱਧੂ ਦਾ ਸਮਰਥਨ ਕਰ ਰਹੇ ਹਨ। ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਪੰਜਾਬ ਭਰ ਅੰਦਰ ਤਿੱਖੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਸ਼ਨੀਵਾਰ ਨੂੰ ਜਦੋਂ ਕਿਸਾਨ ਜਥੇਬੰਦੀਆਂ ਸੰਗਰੂਰ ਵਿਖੇ ਸੀਐਮ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਸੀ ਤਾਂ ਵੱਖ ਵੱਖ ਜ਼ਿਲ੍ਹਿਆਂ ਅੰਦਰ ਪੁਲਿਸ ਨੇ ਕਈ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਤੇ ਕਈ ਜੱਥੇ ਰਸਤੇ ਵਿੱਚ ਰੋਕ ਲਏ ਗਏ। ਇਸ ਮਗਰੋਂ ਸੂਬੇ 'ਚ ਕਈ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ ਹੈ। ਸਮਰਾਲਾ ਵਿਖੇ ਕਿਸਾਨ ਜਥੇਬੰਦੀਆਂ ਨੇ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਹੇਡੋਂ ਪੁਲਿਸ ਚੌਕੀ ਨੇੜੇ ਰੋਸ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਅਤੇ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਹ ਵੀ ਐਲਾਨ ਕੀਤਾ ਗਿਆ ਕਿ ਭਾਨਾ ਸਿੱਧੂ ਦੀ ਰਿਹਾਈ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਜਾਵੇਗਾ।