ਪੰਜਾਬ

punjab

ETV Bharat / videos

ਮੋਗਾ ਡੀਸੀ ਦਫਤਰ ਦੇ ਘਿਰਾਓ ਦੀ ਤਿਆਰੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਾਣੋਂ ਮਾਮਲਾ

By ETV Bharat Punjabi Team

Published : Feb 6, 2024, 3:24 PM IST

ਮੋਗਾ : ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਿਨ ਰਾਤ ਸੜਕਾਂ ਉੱਤੇ ਗੁਜ਼ਾਰ ਕੇ ਸੂਬਾ ਸਰਕਾਰ ਖਿਲਾਫ ਧਰਨੇ ਲਾਏ ਜਾ ਰਹੇ ਹਨ। ਅਜਿਹਾ ਹੀ ਮੋਗਾ ਵਿਖੇ ਵੀ ਦੇਖਣ ਨੂੰ ਮਿਲਿਆ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿਨ ਰਾਤ ਦੇ ਧਰਨਿਆਂ ਰਾਹੀਂ ਅਸੀਂ ਸਰਕਾਰ ਨੂੰ ਸਖ਼ਤ ਚਿਤਾਵਨੀ ਦੇ ਰਹੇ ਹਾਂ ਕਿ ਜੇਕਰ ਜਲਦ ਤੋਂ ਜਲਦ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾਂ ਕਰੋ ਜਾਂ ਮਰੋ ਦੀ ਨੀਤੀ ਤਹਿਤ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ 6 ਫਰਵਰੀ ਤੋਂ 10 ਫਰਵਰੀ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਗਾ ਡੀਸੀ ਦਫਤਰ ਦੇ ਬਾਹਰ ਦਿਨ ਰਾਤ ਧਰਨਾ ਦਿੱਤਾ ਜਾਵੇਗਾ ਅਤੇ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ ਕਿ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਮੰਨਿਆ ਜਾਵੇਗਾ। ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕਿ ਨਵੀਂ ਖੇਤੀ ਨੀਤੀ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ, ਕਰਜ਼ਾ ਮੁਆਫ਼ ਕੀਤਾ ਜਾਵੇ, ਕਰਜ਼ੇ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।

ABOUT THE AUTHOR

...view details