ਪਠਾਨਕੋਟ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੁਰੱਖਿਆ ਏਜੰਸੀਆਂ ਵੱਲੋਂ ਕੱਡੀ ਗਈ ਸਾਈਕਲ ਰੈਲੀ
Published : Mar 15, 2024, 4:55 PM IST
ਪਠਾਨਕੋਟ : ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਈ ਹਰ ਵੇਲੇ ਤਿਆਰ ਰਹਿੰਦੀਆਂ ਨੇ ਅਤੇ ਮਾੜੇ ਅਨਸਰਾਂ ਨੂੰ ਠੱਲ ਪਾਉਣ ਦੇ ਲਈ ਆਪਣਾ ਵਡਮੁੱਲਾ ਯੋਗਦਾਨ ਦਿੰਦੀਆਂ ਹਨ। ਉਹਨਾਂ ਵੱਲੋਂ ਅੱਜ ਪਠਾਨਕੋਟ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ 'ਚ ਪੰਜਾਬ ਪੁਲਿਸ, ਬੀਐਸਐਫ ਅਤੇ ਫੌਜ ਦੇ ਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਪਠਾਨਕੋਟ ਵਪਾਰ ਮੰਡਲ ਦੇ ਮੈਂਬਰ ਵੀ ਹਾਜਰ ਰਹੇ। ਜਿਹਨਾਂ ਵੱਲੋਂ ਸੁਰੱਖਿਆ ਏਜੰਸੀਆਂ ਦੀ ਪਹਿਲ ਦੀ ਸ਼ਲਾਘਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਠਾਨਕੋਟ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਜਿਥੇ ਨਸ਼ੇ ਨੂੰ ਖਤਮ ਕਰਨ ਦੇ ਲਈ ਨਸ਼ੇ ਦੇ ਸੌਦਾਗਰਾਂ 'ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਉਥੇ ਹੀ ਹੁਣ ਜਿਹੜੇ ਨੌਜਵਾਨ ਇਸ ਨਸ਼ੇ ਦੀ ਲਾਮਤ 'ਚ ਫਸ ਚੁਕੇ ਹਨ, ਉਨ੍ਹਾਂ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਊਨਾ ਕਿਹਾ ਕਿ ਮਾਤਾ ਨੂੰ ਚਾਹੀਦਾ ਹੈ ਕਿ ਬੱਚਿਆਂ ਦਾ ਧਿਆਨ ਸ਼ੁਰੂ ਤੋਂ ਹੀ ਖੇਡਾਂ ਵੱਲ ਪਾਉਣਾ ਚਾਹੀਦਾ ਹੈ ਤਾਂ ਅਗੇ ਬੱਦ ਕੇ ਖੇਡਾਂ 'ਚ ਮੱਲਾਂ ਮਾਰ ਸਕਣ। ਨਸ਼ੇ ਤੋਂ ਦੂਰ ਰਹਿਣ ਦੂਜੇ ਪਾਸੇ ਊਨਾ ਕਿਹਾ ਕਿ ਜੇਕਰ ਕੋਈ ਨੌਜਵਾਨ ਇਸ ਨਸ਼ੇ ਰੂਪੀ ਕੋਡ ਤੋਂ ਬਾਹਰ ਨਿਕਲਣਾ ਚਾਹੁੰਦਾ ਹੈ ਤਾਂ ਸੁਰੱਖਿਆ ਏਜੰਸੀਆਂ ਉਸ ਦੀ ਪੂਰੀ ਮਦਦ ਕਰਨ ਗਿਆ।