ਪਟਿਆਲਾ ਤੋਂ ਭਾਜਪਾ ਨੂੰ ਵੱਡਾ ਝਟਕਾ, ਪਰਨੀਤ ਕੌਰ ਦੇ ਕਰੀਬੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ - Lok Sabha Elections - LOK SABHA ELECTIONS
Published : Apr 11, 2024, 9:55 PM IST
ਪਟਿਆਲਾ ਤੋਂ ਭਾਜਪਾ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਖਾਸ ਕਹੇ ਜਾਣ ਵਾਲੇ ਸੁਮੇਰ ਸੇੜਾ ਆਪਣੀਆਂ ਸਾਥੀਆਂ ਨਾਲ ਸੁਖਬੀਰ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਸਮਾਜ ਸੇਵੀ ਅਤੇ ਲੀਡਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਦਿੱਲੀ ਦੀਆਂ ਪਾਰਟੀਆਂ ਛੱਡ ਕੇ ਪੰਜਾਬ ਦੀ ਖੇਤਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ ਅਤੇ ਇਸ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕੀਤਾ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਜੋ ਕਿ ਪੰਜਾਬੀਆਂ 'ਤੇ ਗੋਲੀਆਂ ਚਲਾਉਂਦੇ ਹਨ ਤੇ ਉਹਨਾਂ ਨੂੰ ਆਉਣ ਵਾਲੀ ਵੋਟਾਂ ਵਿੱਚ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਇਆ ਜਾਵੇ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।