ਭਾਜਪਾ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
Published : 6 hours ago
ਅਜਨਾਲਾ/ਅੰਮ੍ਰਿਤਸਰ : ਪੰਜਾਬ 'ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈਕੇ ਭਾਜਪਾ ਵਲੋਂ ਅੰਮ੍ਰਿਤਸਰ ਵਿਖੇ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਵਾਰਡ ਨੰਬਰ 7 'ਚ ਪਲੇਠੀ ਮੀਟਿੰਗ ਕਰਵਾਈ ਗਈ। ਜਿਥੇ ਸੂਚੀ ਅਨੁਸਾਰ ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ 5 ਤੋਂ ਵਾਨੀ ਅਤੇ ਵਾਰਡ ਨੰਬਰ 7 ਤੋਂ ਪ੍ਰੀਆ ਰਾਣੀ ਪਤਨੀ ਅੰਕੁਸ਼ ਸ਼ਰਮਾ ਬੰਟੀ ਅਜਨਾਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਮੌਕੇ ਅਜਨਾਲਾ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਚੁਣੇ ਗਏ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟ ਪਾਕੇ ਜਿਤਾਉਣ ਤਾਂ ਜੋ ਇਲਾਕੇ ਦਾ ਵਿਕਾਸ ਹੋ ਸਕੇ। ਵਾਰਡ ਨੰਬਰ 7 ਤੋਂ ਭਾਜਪਾ ਉਮੀਦਵਾਰ ਪ੍ਰੀਆ ਰਾਣੀ ਦੇ ਪਤੀ ਅੰਕੁਸ਼ ਸ਼ਰਮਾ ਬੰਟੀ ਅਜਨਾਲਾ ਨੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਸੀਟ ਤੋਂ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਮੀਦਵਾਰ ਪ੍ਰੀਆ ਰਾਣੀ ਨੇ ਕਿਹਾ ਕਿ ਮੈਂ ਸਮੂਹ ਬੀਜੇਪੀ ਲੀਡਰਸ਼ਿਪ ਅਤੇ ਬੋਨੀ ਅਮਰਪਾਲ ਸਿੰਘ ਅਜਨਾਲਾ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਵੱਲੋਂ ਮੈਨੂੰ ਵਾਰਡ ਨੰਬਰ ਸੱਤ ਤੋਂ ਚੋਣ ਲੜਨ ਲਈ ਉਮੀਦਵਾਰ ਐਲਾਨਿਆ ਗਿਆ ਹੈ।