ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਨਤਮਸਤਕ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ - Lok Sabha Elections - LOK SABHA ELECTIONS
Published : May 2, 2024, 5:46 PM IST
ਅੰਮ੍ਰਿਤਸਰ: ਲੋਕ ਸਭਾ ਚੋਣਾਂ ਦਾ ਪ੍ਰਚਾਰ ਸਿਖਰਾਂ 'ਤੇ ਹੈ, ਇਸ ਦੌਰਾਨ ਲੀਡਰਾਂ ਵਲੋਂ ਵੱਖ-ਵੱਖ ਗੁਰੂ ਘਰ 'ਚ ਨਤਮਸਤਕ ਹੋਇਆ ਜਾ ਰਿਹਾ ਜਾਂ ਡੇਰਿਆਂ 'ਚ ਹਾਜ਼ਰੀ ਭਰੀ ਜਾਂਦੀ ਹੈ। ਇਸ ਦੇ ਚੱਲਦੇ ਭਾਜਪਾ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਹੈ ਅਤੇ ਨਾਲ ਹੀ ਜੋੜਾ ਘਰ 'ਚ ਸੇਵਾ ਕਰਨ ਦਾ ਮੌਕਾ ਵੀ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਅੱਗੇ ਉਹ ਇਹ ਹੀ ਅਰਦਾਸ ਕਰਦੇ ਹਨ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਇਕੱਠੇ ਹੋ ਕੇ ਕੰਮ ਕਰੀਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਮੇਰੇ 'ਤੇ ਫਾਲਤੂ ਦੇ ਇਲਜ਼ਾਮ ਲਗਾਉਂਦੇ ਹਨ, ਜਦਕਿ ਉਹ ਇੱਕ ਫੌਜੀ ਦੀ ਤਰ੍ਹਾਂ ਹਰ ਸਾਲ ਅੰਮ੍ਰਿਤਸਰ ਆਉਂਦੇ ਰਹੇ ਹਨ ਅਤੇ ਹੁਣ ਅੰਮ੍ਰਿਤਸਰ 'ਚ ਹੀ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਲਜ਼ਾਮ ਲਾਉਣ ਵਾਲੇ ਲੀਡਰਾਂ ਨੇ ਤਾਂ ਅੰਮ੍ਰਿਤਸਰ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਜਾਂ ਦਰਸ਼ਨ ਕਰਨ ਲਈ ਉਨ੍ਹਾਂ ਨੂੰ ਕਿਸੇ ਤੋਂ ਪ੍ਰਵਾਨਗੀ ਲੈਣ ਦੀ ਲੋੜ ਨਹੀਂ ਹੈ।