ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ ਮਿਲਣ ਪਹੁੰਚੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸੁਖਬੀਰ ਬਾਦਲ ਤੇ ਕੱਸਿਆ ਤੰਜ - BJP candidate Taranjit Singh Sandhu - BJP CANDIDATE TARANJIT SINGH SANDHU
Published : Apr 13, 2024, 9:59 PM IST
ਅੰਮ੍ਰਿਤਸਰ: ਵਿਸਾਖੀ ਦੇ ਦਿਹਾੜੇ ਤੇ ਅੱਜ ਭਾਜਪਾ ਆਗੂ ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਰਹੱਦੀ ਇਲਾਕੇ ਵਿੱਚ ਪਹੁੰਚੇ ਹਨ। ਜਿਸ ਤੋਂ ਬਾਅਦ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਜੀਰੋ ਲਾਈਨ ਤੇ ਬੀਐਸਐਫ ਦੀ ਸ਼ਾਹਪੁਰ ਚੌਂਕੀ ਤੇ ਪਹੁੰਚੇ ਹਨ। ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਖੁਦ ਕਿਸਾਨ ਪਰਿਵਾਰ ਨਾਲ ਸੰਬੰਧਿਤ ਰੱਖਦੇ ਹਨ ਅਤੇ ਉਨ੍ਹਾਂ ਨੂੰ ਕਿਸਾਨੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਚੰਗੀ ਤਰ੍ਹਾਂ ਪਤਾ ਹੈ ਇਸ ਲਈ ਉਹ ਅੱਜ ਜ਼ੀਰੋ ਲਾਈਨ ਤੇ ਕਿਸਾਨਾਂ ਨੂੰ ਮਿਲਣ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬੀਜੇਪੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਡੀਐਨਏ ਟੈਸਟ ਕਰਾਉਣ ਸਬੰਧੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਦੌਰਾਨ ਸਿਹਤ ਸਹੂਲਤਾਂ ਨਾ ਬਰਾਬਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਡੀਐਨਏ ਟੈਸਟ ਹੋਣ ਲਈ ਵੀ ਚੰਗੀ ਹਸਪਤਾਲਾਂ ਦੀ ਲੋੜ ਹੁੰਦੀ ਹੈ ਜੋ ਕਿ ਉਨ੍ਹਾਂ ਵੱਲੋਂ ਨਹੀਂ ਬਣਾਏ ਗਏl