ਭਾਜਪਾ ਦੇ ਲੋਕ ਸਭਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਕਿਸਾਨਾਂ ਵੱਲੋਂ ਅਜਨਾਲਾ ਵਿਖੇ ਕੀਤਾ ਗਿਆ ਵਿਰੋਧ - Lok Sabha Elections 2024 - LOK SABHA ELECTIONS 2024
Published : Apr 6, 2024, 6:42 PM IST
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਅੰਦਰ ਭਾਜਪਾ ਆਗੂਆਂ ਦੇ ਵਿਰੋਧ ਦੀ ਦਿੱਤੀ ਗਈ ਕਾਲ ਦੇ ਤਹਿਤ ਅੱਜ ਅੰਮ੍ਰਿਤਸਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਰੋਡ ਸ਼ੋਅ ਦਾ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਗੰਗੋਮਹਲ ਅਤੇ ਕੱਲੋਮਹਲ ਅੰਦਰ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪਿੰਡਾਂ ਅੰਦਰ ਭਾਜਪਾ ਆਗੂਆਂ ਨੂੰ ਸਾਡੇ ਵੱਲੋਂ ਵੋਟਾਂ ਲੈਣ ਲਈ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਆਗੂ ਪਿੰਡਾਂ ਅੰਦਰ ਆਉਂਦੇ ਹਨ ਤਾਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਕਿਹਾ ਕਿ ਭਾਜਪਾ ਦੇ ਕਿਸੇ ਵੀ ਕਾਫ਼ਲੇ ਨੂੰ ਪਿੰਡਾਂ ਵਿੱਚ ਆਉਣ ਨਹੀਂ ਦਿੱਤਾ ਜਾਵੇਗਾ।