ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਨੇ ਪਰਿਵਾਰ ਸਮੇਤ ਪਾਈ ਵੋਟ, ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਨੇ ਸਾਧਿਆ ਨਿਸ਼ਾਨਾ - MC ELECTION 2024
Published : 7 hours ago
ਅੰਮ੍ਰਿਤਸਰ: ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ ਹੋ ਰਹੀਆਂ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਵੋਟਾਂ ਪਾ ਰਹੇ ਹਨ। ਇਸਦੇ ਚਲਦਿਆਂ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ ਨੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 'ਤੇ ਜਾ ਕੇ ਵੋਟ ਪਾਈ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਅੱਜ ਦੇ ਦਿਨ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਤਾਂ ਜੋ ਲੋਕ ਆਪਣੇ ਪਸੰਦੀਦਾ ਉਮੀਦਵਾਰ ਨੂੰ ਕੌਂਸਲਰ ਬਣਾ ਸਕਣ ਅਤੇ ਕੌਂਸਲਰ ਬਣਿਆ ਵਿਅਕਤੀ ਆਪਣੇ ਵਾਰਡ ਦੀ ਸੇਵਾ ਕਰ ਸਕੇ।