ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸਮੇਂ ਭਾਜਪਾ ਵੱਲੋਂ ਕੀਤਾ ਗਿਆ ਵਿਕਾਸ- ਸ਼ਵੇਤ ਮਲਿਕ - BJP
Published : Dec 16, 2024, 10:54 PM IST
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਆ ਕੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ। ਦੂਜੇ ਪਾਸੇ ਅੱਜ ਭਾਜਪਾ ਵੱਲੋਂ ਵੀ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਸ਼ਵੇਤ ਮਲਿਕ ਨੇ ਕਿਹਾ ਕਿ 5 ਸਾਲ ਕਾਂਗਰਸ ਦੀ ਸਰਕਾਰ ਅਤੇ ਤਿੰਨ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਲਾਅਰਿਆਂ ਦੀ ਭਰਮਾਰ ਹੀ ਦਿੱਤੀ ਹੈ। ਨਾਲ ਹੀ ਭਾਜਪਾ ਨੇ ਕਿਹਾ ਕਿ ਜੇਕਰ ਭਾਜਪਾ ਦਾ ਮੇਅਰ ਅੰਮ੍ਰਿਤਸਰ ਵਿੱਚ ਬਣਦਾ ਹੈ ਤਾਂ ਸਭ ਤੋਂ ਪਹਿਲਾਂ ਗੁਮਟਾਲਾ ਬਾਈਪਾਸ ਦਾ ਨਾਲਾ ਢੱਕਣ ਦਾ ਕੰਮ ਕੀਤਾ ਜਾਵੇਗਾ ਅਤੇ ਨਗਰ ਨਿਗਮ ਦੇ ਟੈਕਸਾਂ 'ਚ ਸੁਧਾਰ ਕੀਤਾ ਜਾਏਗਾ।