ਭਾਜਪਾ ਦੇ ਓਬੀਸੀ ਮੋਰਚੇ ਵੱਲੋਂ ਕੱਢੀ ਗਈ ਮੋਟਰਸਾਈਕਲ ਰੈਲੀ - Rally in Amritsar
Published : Mar 15, 2024, 5:38 PM IST
ਅੰਮ੍ਰਿਤਸਰ: ਹਾਲ ਹੀ ਵਿੱਚ ਭਾਜਪਾ ਓਬੀਸੀ ਦੇ ਮੋਰਚੇ ਨੇ ਪੰਜਾਬ ਸਰਕਾਰ ਦੇ ਖਿਲਾਫ ਮੋਟਰਸਾਈਕਲ ਰੈਲੀ ਕੱਢੀ। ਇਸ ਮੌਕੇ ਓਬੀਸੀ ਮੋਰਚੇ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦਾ ਹੱਥ ਫੜਿਆ ਹੈ, ਪਰ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਨੂੰ ਖੁਸ਼ਹਾਲ ਦੇਖਣਾ ਚਾਹੁੰਦੇ ਹੋ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਸਹੀ ਚਾਹੁੰਦੇ ਹੋ ਤਾਂ ਪੰਜਾਬ ਵਿੱਚ ਭਾਜਪਾ ਦਾ ਰਾਜ ਆਉਣਾ ਬਹੁਤ ਜ਼ਰੂਰੀ ਹੈ। ਇਹ ਰੈਲੀ ਹਾਲ ਗੇਟ ਤੋਂ ਸ਼ੁਰੂ ਕੀਤੀ ਗਈ ਅਤੇ ਸਕੱਤਰੀ ਬਾਗ਼ ਵਿਖੇ ਖਤਮ ਕੀਤੀ ਗਈ। ਅੰਤ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।