ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ, ਵੀਡੀਓ - Neha Dhupia
Published : Apr 10, 2024, 1:29 PM IST
ਅੰਮ੍ਰਿਤਸਰ: ਹਾਲ ਹੀ ਵਿੱਚ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਨੇਹਾ ਧੂਪੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਾਂ ਕਿਸੇ ਕੰਮ ਦੇ ਸਿਲਸਿਲੇ ਵਿੱਚ ਤਾਂ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਜ਼ਰੂਰ ਆਉਂਦੇ ਹਾਂ। ਇਸ ਦੌਰਾਨ ਉਹਨਾਂ ਨੇ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵੀ ਚਾਨਣਾ ਪਾਈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਫਿੱਕੇ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਸੀ। ਵਰਕਫਰੰਟ ਉਤੇ ਨੇਹਾ 'ਥੈਰੇਪੀ ਸ਼ੈਰਪੀ' ਸਿਰਲੇਖ ਵਾਲੀ ਇੱਕ ਤਾਜ਼ਾ ਵੈੱਬ ਸੀਰੀਜ਼ ਲਈ ਸੁਰਖ਼ੀਆਂ ਵਿੱਚ ਹੈ।