ETO ਨੇ ਵਾਅਦਾ ਕੀਤਾ ਪੂਰਾ, 25 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ - HARBHAJAN SINGH ETO
Published : 9 hours ago
ਜੰਡਿਆਲਾ ਗੁਰੂ/ਅੰਮ੍ਰਿਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਜੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਉਹ ਅਗਲੇ 25 ਸਾਲ ਤੱਕ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵੇਲੇ ਜੰਡਿਆਲਾ ਗੁਰੂ ਦੀ ਆਬਾਦੀ ਅਨੁਸਾਰ ਤਿੰਨ ਲੱਖ ਮੀਟਰਕ ਲਿਟਰ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਸੀ ਪਰ ਵੱਧ ਰਹੀ ਜੰਡਿਆਲਾ ਗੁਰੂ ਦੀ ਆਬਾਦੀ ਅਤੇ ਜੀਟੀ ਰੋਡ ਉੱਤੇ ਆ ਰਹੇ ਵੱਡੇ-ਵੱਡੇ ਪ੍ਰੋਜੈਕਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੰਡਿਆਲਾ ਨਗਰ ਕੌਂਸਲ ਨੇ 2 ਏਕੜ ਜ਼ਮੀਨ ਖਰੀਦ ਕੇ ਆਪਣਾ ਪ੍ਰੋਜੈਕਟ ਸ਼ੁਰੂ ਕੀਤਾ ਹੋਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦਾ ਕੰਮ ਆਉਣ ਵਾਲੇ ਡੇਢ ਸਾਲ ਤੱਕ ਪੂਰਾ ਹੋ ਜਾਵੇਗਾ ਅਤੇ ਇਹ ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਯੋਗ ਬਣਾ ਦੇਵੇਗਾ।