ਪੰਜਾਬ

punjab

ETV Bharat / videos

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਮੈਗਾ ਸਫਾਈ ਮੁਹਿੰਮ ਦਾ ਆਗਾਜ਼, ਹੋਲਾ ਮਹੱਲਾ ਦੇ ਮੱਦੇਨਜ਼ਰ ਚਲਾਈ ਗਈ ਮੁਹਿੰਮ - Sri Anandpur Sahib

By ETV Bharat Punjabi Team

Published : Feb 26, 2024, 3:59 PM IST

ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਸਰਸਾ ਤੋਂ ਨੰਗਲ ਤੱਕ ਮੁਕੰਮਲ ਤੌਰ ਉੱਤੇ ਗੰਦਗੀ ਮੁਕਤ ਕੀਤਾ ਜਾਵੇਗਾ, ਇਸ ਦੇ ਲਈ ਅੱਜ ਵਿਆਪਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਕੇ ਕੀਤੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਮੁੱਚੇ ਇਲਾਕੇ ਦੀ ਸਫਾਈ ਅਤੇ ਗੁਰੂ ਨਗਰੀ ਦੀਆਂ ਅੰਦਰੂਨੀ ਸੜਕਾਂ ਦੇ ਫੁੱਟਪਾਥ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ-ਜਾਣ ਵਾਲੇ ਮਾਰਗਾਂ ਦੇ ਗੇਟ, ਗਰਿੱਲ, ਰੰਗ, ਰੋਗਨ ਕਰਨ ਦਾ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ।  
 

ABOUT THE AUTHOR

...view details