ਅਜਨਾਲਾ ਤੋਂ 'ਆਪ' ਉਮਦੀਵਾਰ ਨੀਲਮ ਰਾਣੀ ਲਈ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤਾ ਚੋਣ ਪ੍ਰਚਾਰ - MC ELECTION AJNALA
Published : Dec 17, 2024, 2:20 PM IST
ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਉੱਪਰ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 7 ਤੋਂ 'ਆਪ' ਦੀ ਉਮੀਦਵਾਰ ਨੀਲਮ ਰਾਣੀ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਉਹਨਾਂ ਵੱਲੋਂ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਵਿਕਾਸ ਦੇ ਮੁੱਦੇ ਉੱਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਨਾਲਾ ਸ਼ਹਿਰ ਅੰਦਰ ਉਹਨਾਂ ਵੱਲੋਂ ਬਹੁਤ ਹੀ ਵੱਡੇ ਪੱਧਰ ਉੱਤੇ ਵਿਕਾਸ ਕਰਵਾਇਆ ਗਿਆ ਹੈ, ਜਿਸ ਦੇ ਚਲਦੇ ਲੋਕ ਦੋ ਵਾਰਾਂ ਚਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਪਾਕੇ ਆਪ ਦੇ ਉਮੀਦਵਾਰਾਂ ਨੂੰ ਕੌਂਸਲਰ ਬਣਾਉਣਗੇ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਦੇ ਨਾਮ ਉੱਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ।