ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਨੇ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ - PROCUREMENT OF PADDY
Published : Oct 10, 2024, 2:30 PM IST
ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਪਰਮਲ ਦੀ ਪਹਿਲੀ ਢੇਰੀ ਮੰਡੀ ਵਿੱਚ ਲੈ ਕੇ ਆਉਣ ਵਾਲੇ ਕਿਸਾਨ ਨੂੰ ਸਨਮਾਨਿਤ ਵੀ ਕੀਤਾ ਅਤੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨ ਭਰਾਵਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਕਰਨ ਦੇ ਨਾਲ ਨਾਲ ਸਮੇਂ ਸਿਰ ਅਦਾਇਗੀ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਇਸ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।