ਸੁਹਰਾ ਪਰਿਵਾਰ ਨਾਲ ਹੋਏ ਝਗੜੇ 'ਚ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ 'ਤੇ ਹੋਇਆ ਮਾਮਲਾ ਦਰਜ - FIR against Baba Kheri Wala - FIR AGAINST BABA KHERI WALA
Published : Aug 14, 2024, 6:57 AM IST
ਸ੍ਰੀ ਫਤਹਿਗੜ੍ਹ ਸਾਹਿਬ: ਬੀਤੇ ਦਿਨੀਂ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲਾ ਅਤੇ ਉਸ ਦੇ ਸਹੁਰਾ ਪਰਿਵਾਰ ਦਰਮਿਆਨ ਹੋਏ ਝਗੜੇ ਵਿੱਚ ਚੱਲੀ ਗੋਲੀ ਦੇ ਮਾਮਲੇ ਨੂੰ ਲੈ ਕੇ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਤੇ ਪ੍ਰਭਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਬੀਤੀ ਦਿਨ ਗੁਰਜੀਤ ਕੌਰ ਦੇ ਬਿਆਨ ਦਰਜ ਕਰਕੇ ਐਫ.ਆਈ.ਆਰ. 'ਚ ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ ਅਤੇ ਪ੍ਰਭਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਡਾਕਟਰਾਂ ਅਨੁਸਾਰ ਗੁਰਵਿੰਦਰ ਸਿੰਘ ਗਵਾਹੀ ਦੇਣ ਦੇ ਯੋਗ ਨਹੀਂ ਸੀ। ਉਸ ਦਾ ਬਿਆਨ ਦਰਜ ਨਹੀਂ ਹੋ ਸਕਿਆ। ਡੀਐਸਪੀ ਨੇ ਦੱਸਿਆ ਕਿ ਬੀਤੇ ਦਿਨੀਂ ਬਾਬਾ ਗੁਰਵਿੰਦਰ ਸਿੰਘ ਤੇ ਉਸ ਦੇ ਸਹੁਰਾ ਪਰਿਵਾਰ ਦੇ ਵਿੱਚ ਝਗੜਾ ਹੋ ਗਿਆ ਸੀ। ਜਿਸ ਦੇ ਵਿੱਚ ਉਹਨਾਂ ਨੂੰ ਪਤਾ ਲਗਿਆ ਕਿ ਉਥੇ ਗੋਲੀ ਚੱਲੀ ਹੈ ਜੋ ਗੁਰਜੀਤ ਕੌਰ ਦੇ ਲੱਤ ਵਿਚ ਲੱਗੀ ਹੈ। ਬਾਕੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।