ਫ਼ਿਰੋਜ਼ਪੁਰ 'ਚ CIA ਨੇ 4 ਬਦਮਾਸ਼ਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਨਜਾਇਜ਼ ਪਿਸਤੌਲ ਵੀ ਬਰਾਮਦ - CIA arrested 4 miscreants - CIA ARRESTED 4 MISCREANTS
Published : Jul 30, 2024, 12:59 PM IST
ਫ਼ਿਰੋਜ਼ਪੁਰ ਦੀ ਸੀ.ਆਈ.ਏ ਪੁਲਿਸ ਨੇ 4 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦੇ ਦੋ ਨਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਮੁਤਾਬਿਕ ਪੂਰੀ ਫੀਲਡਿੰਗ ਲਗਾ ਕੇ ਗੁਪਤ ਸੂਚਨਾਂ ਦੇ ਅਧਾਰ ਉੱਤੇ ਮੁਲਜ਼ਮਾਂ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ। ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਿਸਟਰੀ ਸ਼ੀਟਰ ਹਨ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ., ਲੁੱਟ-ਖੋਹ ਅਤੇ ਨਜਾਇਜ਼ ਅਸਲੇ ਦੇ ਕਈ ਮੁਕੱਦਮੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲ ਅਸਲਾ ਕਿੱਥੋਂ ਆਇਆ ਅਤੇ ਇਨ੍ਹਾਂ ਨੇ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਸੀ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।