LIVE: ਸੀਐਮ ਮਾਨ ਤੇ ਆਪ ਸੁਪ੍ਰੀਮੋ ਕੇਜਰੀਵਾਲ ਵਲੋਂ ਪੰਜਾਬ ਵਿੱਚ ਚੋਣ ਕੈਂਪੇਨ ਦਾ ਆਗਾਜ਼ - Starts Election Campaign in Punjab
Published : Mar 11, 2024, 12:09 PM IST
|Updated : Mar 11, 2024, 12:49 PM IST
ਮੋਹਾਲੀ: ਆਮ ਆਦਮੀ ਪਾਰਟੀ (AAP) ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਹਨ। ਇਸ ਸਬੰਧੀ ਮੋਹਾਲੀ ਵਿੱਚ ਇੱਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਗਿਆ। ਇਸ ਦੇ ਨਾਲ ਹੀ, ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ ਲੜੇਗੀ।
Last Updated : Mar 11, 2024, 12:49 PM IST