ਸਾਬਕਾ ਕਾਂਗਰਸੀ ਵਿਧਾਇਕ ਨੂੰ 'ਆਪ' ਵਿਧਾਇਕ ਦਾ ਜਵਾਬ, ਬੋਲੇ- ਜਾਅਲੀ ਬੰਦੇ ਜਾਅਲੀ ਵੋਟਾਂ ਪਵਾਉਂਦੇ ਹੀ ਹਨ, ਅਸੀਂ ਨਹੀਂ - MUNICIPAL CORPORATION ELECTIONS
Published : Dec 22, 2024, 5:32 PM IST
ਅੰਮ੍ਰਿਤਸਰ: ਨਗਰ ਪੰਚਾਇਤ ਚੋਣਾਂ ਬਾਬਾ ਬਕਾਲਾ ਸਾਹਿਬ ਦੇ ਵਿੱਚ ਅੱਜ ਦਿਨ ਭਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਰਮਿਆਨ ਸੱਤਾਧਾਰੀ ਪਾਰਟੀ ਨੂੰ ਘੇਰਦੇ ਹੋਏ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਲਗਾਏ ਗਏ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਵਿਰੋਧੀ ਧਰਾਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦਾ ਤਿੱਖੇ ਸ਼ਬਦਾਂ ਦੇ ਵਿੱਚ ਜਵਾਬ ਵੀ ਦਿੱਤਾ ਗਿਆ ਹੈ। ਅੱਜ ਨਗਰ ਪੰਚਾਇਤ ਚੋਣਾਂ ਬਾਬਾ ਬਕਾਲਾ ਸਾਹਿਬ ਦੇ 11 ਵਾਰਡਾਂ ਦੇ ਵਿੱਚ ਹੋਣ ਦਰਮਿਆਨ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਕਥਿਤ ਜਾਅਲੀ ਆਧਾਰ ਕਾਰਡ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਉੱਤੇ ਜਾਲੀ ਵੋਟਾਂ ਭਗਉਣ ਦੇ ਇਲਜ਼ਾਮ ਲਗਾਏ ਗਏ ਅਤੇ ਇਸ ਦੇ ਨਾਲ ਹੀ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਇਹ ਵੀ ਸਵਾਲ ਚੁੱਕਿਆ ਗਿਆ ਕਿ ਚੋਣਾਂ ਦੌਰਾਨ ਮੌਜੂਦਾ ਆਪ ਵਿਧਾਇਕ ਪੋਲਿੰਗ ਕੇਂਦਰਾਂ ਦੇ ਅੰਦਰ ਆ ਕੇ ਲੰਬਾ ਸਮਾਂ ਬੈਠ ਰਹੇ ਹਨ ਜੋ ਕਿ ਕਿਸੇ ਵੀ ਤੌਰ 'ਤੇ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਵੱਲੋਂ ਆਪਣੀ ਤਾਕਤ ਦਾ ਇਸਤੇਮਾਲ ਕਰਦੇ ਹੋਏ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਕਥਿਤ ਤੌਰ 'ਤੇ ਰੱਦ ਕਰਵਾਏ ਗਏ ਹਨ ਅਤੇ ਹੁਣ ਕਥਿਤ ਜਾਲੀ ਵੋਟਾਂ ਪਵਾ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਜਿਸ ਦੀ ਉਹ ਸਖਤ ਸ਼ਬਦਾਂ ਦੇ ਵਿੱਚ ਨਿਖੇਦੀ ਕਰਦੇ ਹਨ।