ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਤਾਰਾਂ ਵਾਲੇ ਪੁਲ ਤੇ ਨਹਿਰ ਦਾ ਕੀਤਾ ਦੌਰਾ - ਤਾਰਾਂ ਵਾਲੇ ਪੁਲ
Published : Feb 2, 2024, 5:23 PM IST
ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਤਾਰਾਂ ਵਾਲੇ ਪੁਲ ਤੇ ਨਹਿਰ ਦਾ ਦੌਰਾ ਕਰਨ ਲਈ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਸਰਕਾਰੀ ਪ੍ਰਸ਼ਾਸਨ ਵੀ ਮੌਜੂਦ ਸੀ। ਦੱਸ ਦਦੀਏ ਕਿ ਨਹਿਰਾਂ ਦਾ ਪਾਣੀ ਲਗਾਤਾਰ ਦੂਸ਼ਿਤ ਹੋ ਰਿਹਾ ਹੈ। ਕਿਉਂਕਿ ਲੋਕ ਇਸ ਵਿੱਚ ਕੂੜਾ ਕਰਕਟ ਹੋਰ ਸਮਾਨ ਸੁੱਟ ਰਹੇ ਹਨ, ਜਿਸ ਕਾਰਨ ਨਹਿਰ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਵੀ ਵਿਅਕਤੀ ਇਸ ਨਹਿਰ ਵਿੱਚ ਕੂੜਾ ਸੁੱਟਦਾ ਹੈ ਤਾਂ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਸਾਂਸਦ ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਹੀ ਜਗ੍ਹਾ ਉੱਤੇ ਹੀ ਕੂੜਾ ਸੁੱਟਣ ਤਾਂ ਜੋ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।