ਅੰਮ੍ਰਿਤਪਾਲ ਸਿੰਘ 'ਤੇ NSA ਲਗਾਉਣ 'ਤੇ ਬੋਲੇ ਸਾਂਸਦ ਸ਼ੇਰ ਸਿੰਘ ਘੁਬਾਇਆ, ਮਾਨ ਸਰਕਾਰ 'ਤੇ ਸਾਧਿਆ ਨਿਸ਼ਾਨਾ - NSA On Amritpal Singh - NSA ON AMRITPAL SINGH
Published : Jun 23, 2024, 1:39 PM IST
ਅੰਮ੍ਰਿਤਸਰ : ਪੰਜਾਬ ਦੀਆਂ ਲੋਕ ਸਭਾ ਚੋਣਾਂ 'ਚ ਲਗਾਤਾਰ ਤੀਜੀ ਵਾਰ ਸਾਂਸਦ ਬਣਨ ਤੋਂ ਬਾਅਦ ਫਿਰੋਜ਼ਪੁਰ ਤੋਂ ਸੰਸਦ ਸ਼ੇਰ ਸਿੰਘ ਘੁਬਾਇਆ ਅੱਜ ਗੁਰੂ ਘਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ ਜਿੱਥੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਜਦੋਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਸਨ ਤੇ ਉਦੋਂ ਵੀ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਆਏ ਸੀ ਤੇ ਅੱਜ ਮਹਾਰਾਜ ਨੇ ਸੀਟ ਨਿਵਾਜੀ ਹੈ। ਇਸ ਲਈ ਗੁਰੂ ਅੱਜ ਘਰ ਵਿੱਚ ਮੱਥਾ ਟੇਕਣ ਲਈ ਆਏ ਹਾਂ ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੈਕੇ ਬਿਆਨ ਦਿੱਤਾ ਅਤੇ ਕਿਹਾ ਕਿ ਭਗਵੰਤ ਮਾਨ ਨਸ਼ੇ ਵਿੱਚ ਰਹਿ ਕੇ ਪੁੱਠੀਆਂ ਸਿੱਧੀਆਂ ਗੱਲਾਂ ਕਰਦੇ ਹਨ, ਜਦਕਿ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਨਾਲ ਹੀ ਖਡੂਰ ਸਾਹਿਬ ਤੋਂ ਜਿੱਤ ਹਾਸਿਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ 'ਤੇ ਐਨਐੱਸਏ ਵਧਾਏ ਜਾਣ ਨੂੰ ਲੈਕੇ ਵੀ ਬਿਆਨ ਦਿੱਤਾ ਅਤੇ ਕਿਹਾ ਕਿ ਇਹ ਨਿੰਦਨਯੋਗ ਗੱਲ ਹੈ ਕਿ ਪੰਜਾਬ ਦੀ ਜਨਤਾ ਨੇ ਵੋਟਾਂ ਪਾ ਕੇ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰਨਾ ਗ਼ਲਤ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਸ਼ੇਰ ਸਿੰਘ ਘੁਬਾਇਆ ਨੇ ਗੁਰੂ ਹਰਗੋਬਿੰਦ ਸਾਹਿਬ ਦੇ ਜਨਮ ਦਿਹਾੜੇ ਮੌਕੇ ਸਮਬਹ ਸਿੱਖ ਸੰਗਤ ਨੂੰ ਵਧਾਈ ਵੀ ਦਿੱਤੀ।