ਕਿਸਾਨ ਜਥੇਬੰਦੀਆਂ ਦੇ ਹੱਕ 'ਚ ਨਿੱਤਰੇ ਕਾਂਗਰਸੀ ਵਰਕਰਾਂ ਨੇ ਭਾਜਪਾ ਆਗੂ ਦੇ ਘਰ ਦਾ ਕੀਤਾ ਘਿਰਾਓ, ਪੁਲਿਸ ਨੇ ਮੌਕੇ ਤੋਂ ਹਟਾਇਆ - ਸ਼ਵੇਤ ਮਲਿਕ
Published : Feb 16, 2024, 5:49 PM IST
ਅੰਮ੍ਰਿਤਸਰ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅੱਜ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਆਦੇਸ਼ ਤਹਿਤ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਓ ਕਰਨ ਦਾ ਹੁਕਮ ਸੀ। ਇਸ ਤਹਿਤ ਅਸੀਂ ਧਰਨਾ ਦੇ ਰਹੇ ਹਨ ਪਰ ਪੁਲਿਸ ਵੱਲੋਂ ਡੱਕਿਆ ਜਾ ਰਿਹਾ ਹੈ। ਇਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਵੀ ਬੀਜੇਪੀ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿੰਨਾ ਤਸ਼ੱਦਦ ਬਾਰਡਰਾਂ 'ਤੇ ਹੋਇਆ ਹੈ ਉਸ ਦਾ ਅਸੀਂ ਵਿਰੋਧ ਕਰਦੇ ਹਾਂ। ਉਹਨਾਂ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਪਰਿਵਾਰਾ ਤੋਂ ਹਾਂ ਅਸੀਂ ਆਪਣੇ ਤਰੀਕੇ ਨਾਲ ਕਿਸਾਨਾਂ ਨੂੰ ਸਮਰਥਣ ਦੇ ਰਹੇ ਹਾਂ ਪਰ ਸਾਨੂੰ ਇੱਥੋਂ ਖਦੇੜ ਕੇ ਸਾਡੇ ਨਾਲ ਵੀ ਧੱਕਾ ਹੋ ਰਿਹਾ ਹੈ।