ਪ੍ਰਾਈਵੇਟ ਸਕੂਲਾਂ ਵੱਲੋਂ ਵਧਾਏ ਜਾ ਰਹੇ ਖਰਚੇ ਤੋਂ ਪ੍ਰੇਸ਼ਾਨ ਮਾਪੇ, ਕਿਸਾਨ ਜਥੇਬੰਦੀਆਂ ਨਾਲ ਪਹੁੰਚੇ ਸਕੂਲ - Fee increased by private schools - FEE INCREASED BY PRIVATE SCHOOLS
Published : May 7, 2024, 10:14 AM IST
ਸ੍ਰੀ ਮੁਕਤਸਰ ਸਾਹਿਬ : ਪ੍ਰਾਈਵੇਟ ਸਕੂਲਾਂ ਵੱਲੋਂ ਵਧਾਈਆਂ ਜਾ ਰਹੀਆਂ ਸਕੂਲ ਫੀਸਾਂ ਨੂੰ ਲੈਕੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਇਸ ਨੂੰ ਲੈਕੇ ਮਾਪਿਆਂ ਵੱਲੋਂ ਕਿਸਾਨ ਜਥੇਬੰਦੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਹੀ ਤਹਿਤ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਆਗੂ ਮਲੋਟ ਦੇ ਸੈਕਰਡ ਹਾਰਟ ਸਕੂਲ ਪਹੁੰਚੇ ਜਿਥੇ ਉਹਨਾਂ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਮਿਲ ਕੇ ਵਧਾਈਆਂ ਫੀਸਾਂ ਅਤੇ ਹੋਰ ਖਰਚਿਆਂ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਹੂਲਤਾ ਦੇਣ ਦੀ ਮੰਗ ਕੀਤੀ। ਕਿਸਾਨ ਆਗੂਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਦੇ ਪ੍ਰਿੰਸੀਪਲ ਫਾਦਰ ਐਨੀ ਨੂੰ ਮਿਲ ਕੇ ਸਲਾਨਾ ਫੀਸ 'ਚ ਕੀਤਾ ਸਾਢੇ ਚਾਰ ਹਜਾਰ ਤੋਂ ਪੰਜ ਹਜਾਰ ਦਾ ਵਾਧਾ ਕਰਨ 'ਤੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਇੰਨਾ ਖਰਚਾ ਹਦੋਂ ਵੱਧ ਹੈ। ਜਿੰਨਾ ਮਾਪਿਆਂ ਦੇ ਦੋ ਦੋ ਬੱਚੇ ਇਸ ਸਕੂਲ ਵਿੱਚ ਪੜ੍ਹਦੇ ਹਨ ਉਹਨਾਂ ਲਈ ਖਰਚਾ ਕਰਨਾ ਔਖਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਤੇ ਗੈਰ ਜਰੂਰੀ ਬੋਝ ਨੂੰ ਘੱਟ ਕੀਤਾ ਜਾਵੇ। ਉਧਰ ਇਸ ਮਾਮਲੇ 'ਤੇ ਸਕੂਲ ਦੇ ਪ੍ਰਿੰਸੀਪਾਲ ਫਾਦਰ ਐਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਫੀਸਾਂ ਵਿਚ ਵਾਧਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਮਾਪਿਆਂ ਦੀਆਂ ਹੋਰ ਮੰਗਾਂ ਨੂੰ ਲੈਕੇ ਉਹ ਕਮੇਟੀ ਨਾਲ ਮਸ਼ਵਰਾ ਕਰਨਗੇ।