ਕਲਯੁਗੀ ਨੂੰਹ!...ਸੱਸ ਅਤੇ ਸਹੁਰੇ ਨੂੰ ਬੇਹੋਸ਼ ਕਰਕੇ ਲੱਖਾਂ ਰੁਪਏ ਲੈ ਨੂੰਹ ਪ੍ਰੇਮੀ ਨਾਲ ਹੋਈ ਫ਼ਰਾਰ, ਪੁਲਿਸ ਨੇ 5 ਦਿਨਾਂ 'ਚ ਕੀਤੇ ਕਾਬੂ - Breaking news - BREAKING NEWS
Published : Aug 23, 2024, 10:07 PM IST
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਵਿਖੇ ਇੱਕ ਨੂੰਹ ਆਪਣੇ ਸੱਸ ਸਹੁਰੇ ਨੂੰ ਬੇਹੋਸ਼ ਕਰਕੇ ਘਰੋਂ ਆਸ਼ਕ ਨਾਲ ਫਰਾਰ ਹੋ ਗਈ, ਜਿਸ ਮਾਮਲੇ 'ਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਵਾਣ ਦੀ ਇੱਕ ਨੂੰਹ ਆਪਣੀ ਸੱਸ ਅਤੇ ਸਹੁਰੇ ਨੂੰ ਨਸ਼ੀਲੀ ਚੀਜ਼ ਦੇਕੇ ਰਾਤ ਸਮੇਂ ਘਰੋਂ ਫ਼ਰਾਰ ਹੋ ਗਈ ਸੀ। ਘਰੋਂ ਜਾਂਦੇ ਹੋਏ ਉਹ 8 ਲੱਖ 63 ਹਜ਼ਾਰ ਦਾ ਸੋਨਾ, 2 ਪਾਸਪੋਰਟ, 4 ਏ ਟੀ ਐੱਮ ਅਤੇ ਗੱਡੀ ਲੈਕੇ ਫ਼ਰਾਰ ਹੋ ਗਈ ਸੀ, ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਹਨਾਂ ਕੋਲੋਂ ਸੋਨਾ, ਪਾਸਪੋਰਟ ਅਤੇ ਏਟੀਐਮ ਕਾਰਡ ਬਰਾਮਦ ਕੀਤੇ ਗਏ ਹਨ।