ਪਿੰਡ ਕੋਈ 'ਚ ਤੇਂਦੂਏ ਦੀ ਮ੍ਰਿਤਕ ਲਾਸ਼ ਹੋਈ ਬਰਾਮਦ , ਮੌਕੇ 'ਤੇ ਪਹੁੰਚੇ ਜੰਗਲਾਤ ਤੇ ਵਾਇਲਡ ਲਾਈਫ ਵਿਭਾਗ ਅਤੇ ਪੁਲਿਸ ਅਧਿਕਾਰੀ - DEATH OF A LEOPARD
Published : Dec 28, 2024, 6:14 PM IST
ਹੁਸ਼ਿਆਰਪੁਰ: ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਪਿੰਡ ਕੋਈ ਵਿੱਚ ਇਕ ਤੇਂਦੂਏ ਦੀ ਮ੍ਰਿਤਕ ਲਾਸ਼ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਜੰਗਲਾਤ ਅਧਿਕਾਰੀਆਂ ਸਮੇਤ ਵਾਇਲਡ ਲਾਈਫ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ ਸੀ ਤੇ ਤੇਂਦੂਏ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹੁਸ਼ਿਆਰਪੁਰ ਦੇ ਵੈਟਰਨਰੀ ਹਸਪਤਾਲ ਵਿਚ ਲਿਆਂਦਾ ਗਿਆ ਸੀ। ਜਿੱਥੇ ਕਿ ਪੋਸਟਮਾਰਟਮ ਕਰਨ ਤੋਂ ਬਾਅਦ ਤੇਂਦੂਏ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੜ੍ਹਦੀਵਾਲਾ ਨਜ਼ਦੀਕ ਇਕ ਤੇਂਦੂੲਾ ਮ੍ਰਿਤਕ ਅਵਸਥਾ ਦੇ ਵਿਚ ਪਿਆ ਹੋਇਆ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਤੇਂਦੂਏ ਦੀ ਮੌਤ ਹੋਈ ਸੀ ਤੇ ਉਸਦੇ ਸੱਟਾਂ ਦੇ ਵੀ ਨਿਸ਼ਾਨ ਸਨ। ਉਨ੍ਹਾਂ ਕਿਹਾ ਕਿ ਤੇਂਦੂਏ ਦੀ ਉਮਰ ਡੇਢ ਸਾਲ ਦੇ ਕਰੀਬ ਹੈ ਅਤੇ ਉਹ ਫੀਮੇਲ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦੀ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸਦਾ ਕਤਲ ਕੀਤਾ ਹੋਇਆ ਤਾਂ ਮੁਲਜ਼ਮਾਂ ਨੂੰ ਬਖ਼ਸਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।