ਸਾਬਕਾ ਪੀਐੱਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਨਾਮਧਾਰੀ ਸਿੱਖਾਂ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਗਿਆ ਮੰਗ ਪੱਤਰ - demand letter sri akal takht sahib - DEMAND LETTER SRI AKAL TAKHT SAHIB
Published : Jul 17, 2024, 3:50 PM IST
ਅੰਮ੍ਰਿਤਸਰ ਵਿਖੇ ਨਾਮਧਾਰੀ ਸਿੱਖਾਂ ਨੇ ਆਪਣੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਅਤੇ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਸਿੱਖ ਪੰਥ ਦੀ ਸ਼ਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਅਕਾਲ ਤਖਤ ਸਾਹਿਬ ਵੱਲੋਂ ਪੰਥ ਰਤਨ ਨਾਲ ਸਨਮਾਨਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਉੱਤੇ ਹੋਣ ਕਾਰਨ ਸਿੱਖ ਪੰਥ ਦੀ ਸ਼ਾਨ ਸੰਸਾਰ ਭਰ ਵਿੱਚ ਵਧੀ ਹੈ। ਉਹਨਾਂ ਕਿਹਾ ਕਿ 1984 ਦੇ ਘੱਲੂਘਾਰੇ ਤੋਂ ਬਾਅਦ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਇੱਕੋ ਸਮੇਂ ਵਿੱਚ ਬਹੁਤ ਸਾਰੇ ਕੇਸਧਾਰੀ ਸਿੱਖ ਭਾਰਤ ਸਰਕਾਰ ਵਿੱਚ ਬਹੁਤ ਸਾਰੀਆਂ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ ਹਨ।