ਤਰਨ ਤਾਰਨ 'ਚ ਪੁਲਿਸ ਅਤੇ ਲੋੜੀਂਦੇ ਬਦਮਾਸ਼ ਵਿਚਕਾਰ ਐਨਕਾਊਂਟਰ, ਗੋਲੀ ਲੱਗਣ ਨਾਲ ਬਦਮਾਸ਼ ਹੋਇਆ ਜ਼ਖ਼ਮੀ
Published : Nov 12, 2024, 11:45 AM IST
ਤਰਨ ਤਾਰਨ ਵਿੱਚ ਫਿਰੌਤੀ ਮੰਗਣ ਦੇ ਮਾਮਲਿਆਂ ਕਾਰਣ ਲੋੜੀਂਦੇ ਬਦਮਾਸ਼ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਥਾਣਾ ਸਿਟੀ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਯੋਧਬੀਰ ਸਿੰਘ ਨਿਵਾਸੀ ਪਿੰਡ ਅਲਾਦੀਨਪੁਰ ਇਲਾਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਿਹਾ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਇਲਾਕੇ ਵਿੱਚ ਘੇਰਾਬੰਦੀ ਕੀਤੀ ਗਈ। ਰੋਹੀ ਕੰਡਾ ਤਰਨ ਤਰਨ ਤੋਂ ਸ੍ਰੀ ਦਰਬਾਰ ਸਾਹਿਬ ਪਾਰਕਿੰਗ ਵਾਲੇ ਰਸਤੇ ਤੋਂ ਅੱਗੇ ਜਾਂਦੇ ਹੋਏ ਪੁਲਿਸ ਅਤੇ ਮੁਲਜਮ ਜੋਧਬੀਰ ਧਬੀਰ ਸਿੰਘ ਜੋ ਸਪਲੈਂਡਰ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਿਹਾ ਸੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਪਾਰਟੀ ਨੂੰ ਵੇਖਦੇ ਹੀ ਮੁਲਜ਼ਮ ਵੱਲੋਂ ਪਿਸਤੌਲ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਵਾਬੀ ਕਾਰਵਾਈ ਵਿੱਚ ਗੋਲੀ ਮੁਲਜ਼ਮ ਦੀ ਲੱਤ ਵਿੱਚ ਵੱਜੀ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।